ਅਰਜੁਨਾ ਐਵਾਰਡੀ ਸੱਜਣ ਸਿੰਘ ਹੋਏ ਆਪ ਵਿੱਚ ਮੁੜ ਹੋਏ ਸਾਮਲ


ਜੀਓ ਪੰਜਾਬ

ਚੰਡੀਗੜ੍ਹ 7 ਜੂਨ

ਬਾਸਕਟਬਾਲ ਦੇ ਵਿਸਵ ਪ੍ਰਸਿੱਧ ਖਿਡਾਰੀ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਮੁੜ ਤੋਂ  ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਸੱਜਣ ਸਿੰਘ ਦਾ ਸਿਰੋਪੇ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।

ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅਰਜੁਨਾ ਐਵਾਰਡੀ ਸੱਜਣ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ ਕਿਉਂਕਿ ਇਹ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ, ਜਿਸ ਦਾ ਉਦੇਸ ਦੇਸ ਦੇ ਲੋਕਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਖਡਿਾਰੀਆਂ, ਕਲਾਕਾਰਾਂ ਅਤੇ ਸਮਾਜਸੇਵੀਆਂ ਦਾ ਪਾਰਟੀ ਵਿੱਚ ਖੁਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਂਦਾ ਹੈ ਅਤੇ ਪੰਜਾਬ ਦੇ ਖਡਿਾਰੀ ਅਤੇ ਕਲਾਕਾਰ ਵੱਡੀ ਗਿਣਤੀ ਵਿੱਚ ਆਪ ਦੇ ਪਰਿਵਾਰ ਵਿੱਚ ਸਾਮਲ ਹੋ ਰਹੇ ਹਨ।

ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸੱਜਣ ਸਿੰਘ ਨੇ ਬਾਸਕਟਬਾਲ ਖੇਡ ਰਾਹੀਂ ਦੇਸ ਦਾ ਮਾਣ ਵਧਾਇਆ ਹੈ। ਭਾਰਤ ਸਰਕਾਰ ਵੱਲੋਂ ਸੱਜਣ ਸਿੰਘ ਨੂੰ ਅਰਜੁਨਾ ਐਵਾਰਡ ਅਤੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇ ਕੇ ਸਨਮਾਨਿਆ ਗਿਆ ਹੈ ਅਤੇ ਉਨ੍ਹਾਂ ਪੰਜਾਬ ਪੁਲੀਸ ਵਿੱਚ ਵੀ ਸੇਵਾਵਾਂ ਨਿਭਾਈਆਂ ਹਨ।

ਇਸ ਸਮੇਂ ਸੱਜਣ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਕੇ ਉਹ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਪਾਰਟੀ ਹੀ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਦੀਆਂ ਲੋਕ ਹਿਤੈਸੀ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਆਪ ਵਿੱਚ ਵਾਪਸੀ ਦਾ ਫੈਸਲਾ ਕੀਤਾ ਹੈ। ਸੱਜਣ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਰਾਜਨੀਤੀ ਵਿੱਚ ਤਬਦੀਲੀ ਲਿਆਉਣਾ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਹੀ ਰਾਜਨੀਤੀ ਵਿੱਚ ਤਬਦੀਲੀ ਲਿਆਉਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਡਿਊਟੀ ਦਿੱਤੀ ਜਾਵੇਗੀ ਉਸ ਨੂੰ ਤਨ ਮਨ ਨਾਲ ਨਿਭਾਉਣਗੇ।

Jeeo Punjab Bureau

Leave A Reply

Your email address will not be published.