ਮੋਤੀ ਮਹਿਲ ਜਾ ਰਹੇ ਬੀਐਡ ਬੇਰੁਜ਼ਗਾਰ ਅਧਿਆਪਕਾਂ ਉਤੇ ਪੁਲਿਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ

ਜੀਓ ਪੰਜਾਬ

ਪਟਿਆਲਾ, 8 ਜੂਨ

ਆਪਣੇ ਰੁਜ਼ਾਗਰ ਦੀ ਮੰਗ ਨੂੰ ਲੈ ਕੇ ਮੋਤੀ ਮਹਿਲ ਜਾ ਰਹੇ ਬੀਐਡ ਬੇਰੁਜ਼ਗਾਰ ਅਧਿਆਪਕਾਂ ਉਤੇ ਪੁਲਿਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਖਿੱਚ-ਖਿੱਚ ਕੇ ਪੁਲਿਸ ਬੱਸਾਂ ਵਿੱਚ ਸੁੱਟਿਆ ਗਿਆ। ਬੇਰੁਜ਼ਗਾਰਾਂ ਨੇ ਨੌਕਰੀਆਂ ਦੀ ਮੰਗ ਕਰਦੇ ਹੋਏ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਜਦੋਂ ਰੁਜ਼ਗਾਰ ਦੀ ਮੰਗ ਕੀਤੀ ਜਾਂਦੀ ਹੈ ਤਾਂ ਮੁੱਖ ਮੰਤਰੀ ਰਾਜਾਸ਼ਾਹੀ ਢੰਗ ਨਾਲ ਬਲ ਦੇ ਜ਼ੋਰ ਉਤੇ ਲੋਕਾਂ ਨੂੰ ਕੁਚਲਣਾ ਚਾਹੁੰਦੇ ਹਨ।

ਜ਼ਿਰਕਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸਾਰੀਆਂ ਯੋਗਤਾ ਪੂਰੀਆਂ ਕਰਨ ਵਾਲੇ ਬੇਰੁਜ਼ਗਾਰ ਅਧਿਆਪਕ ਆਪਣੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

Jeeo Punjab Bureau

Leave A Reply

Your email address will not be published.