ਪੰਜਾਬ ਸਰਕਾਰ ਨੂੰ ਅਪੀਲ ਕਰਨ ਵਾਲੇ ਡੀਐਸਪੀ ਹਰਜਿੰਦਰ ਸਿੰਘ ਦੀ ਹੋਈ ਮੌਤ

ਜੀਓ ਪੰਜਾਬ

ਲੁਧਿਆਣਾ,  9 ਜੂਨ :

ਇਲਾਜ ਲਈ ਪੰਜਾਬ ਸਰਕਾਰ ਨੂੰ ਅਪੀਲ ਕਰਨ ਵਾਲੇ ਡੀਐਸਪੀ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਕੋਰੋਨਾ ਦੀ ਲਾਗ ਕਾਰਨ ਉਸ ਦੇ ਦੋਵੇਂ ਫੇਫੜੇ ਖ਼ਰਾਬ ਹੋ ਗਏ ਸੀ। ਦੱਸ ਦੇਈਏ ਕਿ ਹਰਜਿੰਦਰ ਸਿੰਘ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਸਨੇ ਪੰਜਾਬ ਸਰਕਾਰ ਤੋਂ ਜਲਦੀ ਤੋਂ ਜਲਦੀ ਉਸਦੇ ਇਲਾਜ ਲਈ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ, ਤਾਂ ਜੋ ਉਸਦੇ ਫੇਫੜਿਆਂ ਦਾ ਇਲਾਜ ਕੀਤਾ ਜਾ ਸਕੇ।

ਇਸ ਤੋਂ ਬਾਅਦ ਡੀਐਸਪੀ ਦੀ ਮਾਂ ਅਤੇ 10 ਸਾਲ ਦੇ ਬੇਟੇ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮਿਲਣ ਦੀ ਕੋਸ਼ਿਸ਼ ਕੀਤੀ ਸੀ, ਜਿੱਥੇ ਉਨ੍ਹਾਂ ਦੇ ਓਐਸਡੀ ਨੇ ਸਾਰੇ ਪਰਿਵਾਰ ਦੀ ਗੱਲ ਸੁਣੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਕੇ ਐਲਾਨ ਕੀਤਾ ਕਿ ਡੀਐਸਪੀ ਦੇ ਇਲਾਜ ਦਾ ਖਰਚਾ ਸਰਕਾਰ ਸਹਿਣ ਕਰੇਗੀ। ਡਾਕਟਰਾਂ ਮੁਤਾਬਕ ਉਸ ਦੇ ਫੇਫੜਿਆਂ ਦਾ ਟ੍ਰਾਂਸਪਲਾਂਟ ਕੀਤਾ ਜਾਣਾ ਸੀ, ਜਿਸ ‘ਤੇ ਕਰੀਬ 80 ਲੱਖ ਰੁਪਏ ਖਰਚਾ ਆਉਣਾ ਸੀ।

Jeeo Punjab Bureau

Leave A Reply

Your email address will not be published.