Capt. Amarinder Singh ਦੀ ਰਿਹਾਇਸ਼ ਦਾ ਘਿਰਾਓ ਕਰਨ ਰਹੇ AAP ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਜੀਓ ਪੰਜਾਬ
ਚੰਡੀਗੜ, 14 ਜੂਨ:

ਚੰਡੀਗੜ੍ਹ, 14 ਜੂਨ,

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੁੱਖ ਮੰਤਰੀ ਦੇ ਰਿਹਾਇਸ਼ ਨੇੜੇ ਧਰਨੇ ਉਤੇ ਬੈਠੇ ਆਪ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਆਗੂਆਂ ਨੂੰ ਜਬਰਦਸਤੀ ਖਿੱਚ ਖਿੱਚ ਕੇ ਬੱਸਾਂ ਵਿੱਚ ਸੁੱਟਿਆ ਗਿਆ। ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮਾਸਟਰ ਬਲਦੇਵ ਸਿੰਘ, ‘ਆਪ’ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਤੋਂ ਇਲਾਵਾ ਹੋਰ ਸੀਨੀਅਰ ਆਗੂ ਹਾਜ਼ਰ ਸਨ। ਪੁਲਿਸ ਸਾਰੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਥਾਣੇ ਲੈ ਗਈ, ਜਿੱਥੇ ਉਨ੍ਹਾਂ ਪ੍ਰਦਰਸ਼ਨ ਜਾਰੀ ਰੱਖਿਆ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਅਸੀਂ ਕਾਲਜਾਂ ਵੱਲੋਂ ਦਲਿਤ ਵਿੱਦਿਆਰਥੀਆਂ ਦੇ ਰੋਕੇ ਜਾ ਰਹੇ ਰੋਲ ਨੰਬਰ ਜਾਰੀ ਕਰਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਨਾਲ ਸਰਕਾਰ ਕੋਲ ਆਪਣੀ ਮੰਗ ਰੱਖਣ ਆਏ ਹਾਂ, ਪਰ ਚੰਡੀਗੜ੍ਹ ਪੁਲਿਸ ਸਾਨੂੰ ਆਪਣੀ ਗੱਲ ਵੀ ਰੱਖਣ ਤੋਂ ਰੋਕ ਰਹੀ ਹੈ।

ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਕਿਤਾਬਾਂ ਦਿੱਤੀਆਂ ਸਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਗਾਈ ਵਾਲੀ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਹੱਥਾਂ ਵਿਚੋਂ ਕਿਤਾਬਾਂ ਖੋਹ ਰਹੀ ਹੈ। ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ।

Jeeo Punjab Bureau

Leave A Reply

Your email address will not be published.