Aam Aadmi Party ਦੇ ਪਰਿਵਾਰ ਵਿੱਚ ਹੋਇਆ ਵਾਧਾ, ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਹੋਏ ਸਾਮਲ

35

ਜੀਓ ਪੰਜਾਬ

ਚੰਡੀਗੜ੍ਹ, 15 ਜੂਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਭਾਰੀ ਵਾਧਾ ਹੋਇਆ, ਜਦੋਂ ਪੰਜਾਬ ਪੁਲੀਸ ਦੇ ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਅੱਜ ਇਥੇ ਆਪ ਵਿੱਚ ਸਾਮਲ ਹੋ ਗਏ। ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਬਲਕਾਰ ਸਿੰਘ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸਾਮਲ ਕੀਤਾ।

ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ, ਭਾਂਵੇ ਮੁਲਾਜਮ ਵਰਗ ਹੋਵੇ ਜਾਂ ਖਿਡਾਰੀ ਵਰਗ ਹੋਵੇ। ਉਨ੍ਹਾਂ ਸਾਬਕਾ ਪੁਲੀਸ ਅਧਿਕਾਰੀ ਬਲਕਾਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਬਲਕਾਰ ਸਿੰਘ ਨੇ ਪੰਜਾਬ ਪੁਲੀਸ ਵਿਭਾਗ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ ਅਤੇ ਪੰਜਾਬ ‘ਚ ਵੱਖ ਵੱਖ ਥਾਵਾਂ ‘ਤੇ ਡਿਊਟੀ ਕਰਕੇ ਪੰਜਾਬਵਾਸੀਆਂ ਦੀ ਸੇਵਾ ਕੀਤੀ ਹੈ। ਬਲਕਾਰ ਸਿੰਘ ਆਪਣੀਆਂ ਸਾਨਦਾਰ ਸੇਵਾਵਾਂ ਦੇ ਬਦਲੇ ਦੇਸ ਦੇ ਰਾਸਟਰਪਤੀ ਕੋਲੋਂ ਰਾਸਟਰੀ ਸਨਮਾਨ ਪ੍ਰਾਪਤ ਕੀਤਾ ਹੈ।  ਚੱਢਾ ਨੇ ਕਿਹਾ ਕਿ ਸਾਬਕਾ ਪੁਲੀਸ ਅਧਿਕਾਰੀ ਬਲਕਾਰ ਸਿੰਘ ਹੁਣ ਰਾਜਨੀਤੀ ਦੇ ਮੈਦਾਨ ‘ਚ ਵੀ ਸਾਨਦਾਰ ਸੇਵਾ ਨਿਭਾਉਣਗੇ।ਇਸ ਸਮੇਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਦੋ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ, ਕਿਉਂਕਿ ਇਨ੍ਹਾਂ ਵਿਦਿਆਰਥੀਆਂ ਦੀ ਜਿਹੜੀ ਫੀਸ ਕਾਂਗਰਸ ਸਰਕਾਰ ਨੇ ਕਾਲਜਾਂ ਨੂੰ ਦੇਣੀ ਸੀ ਉਹ ਨਹੀਂ ਦਿੱਤੀ ਅਤੇ ਹੁਣ ਇਹ ਵਿਦਿਆਰਥੀਆਂ ਆਪਣੇ ਪੇਪਰ ਨਹੀਂ ਦੇ ਪਾਉਣਗੇ।

ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ‘ਤੇ ਉਹ ਖੁਸੀ ਅਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਦਿੱਲੀ ਦੀ ਸਰਕਾਰ ਨੇ ਗਰੀਬ ਪਰਿਵਾਰਾਂ, ਆਟੋ ਤੇ ਟੈਕਸੀ ਡਰਾਇਵਰਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਸਾਨਦਾਰ ਕੰਮ ਕੀਤੇ ਹਨ। ਬਲਕਾਰ ਸਿੰਘ ਨੇ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬਾ ਭਰ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਸਮੇਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਹਰਮਿੰਦਰ ਬਖਸੀ, ਰਾਜਵਿੰਦਰ ਕੌਰ, ਓਲੰਪੀਅਨ ਸੁਰਿੰਦਰ ਸਿੰਘ ਸੋਢੀ,  ਪ੍ਰਿੰਸੀਪਲ ਪ੍ਰੇਮ ਕੁਮਾਰ, ਡਾਕਟਰ ਸੰਜੀਵ ਸਰਮਾ, ਜਨਾਬ ਸੁਲੇਮਾਨ ਬਾਹਰੀ,  ਪਰਦੀਪ ਦੁੱਗਲ, ਹਰਚਰਨ ਸਿੰਘ, ਬਲਬੀਰ, ਦਰਸਨ ਲਾਲ, ਸਰਵਜੀਤ, ਲੱਕੀ ਰੰਧਾਵਾ, ਰਮਨ, ਹਰਦਵਾਰੀ ਲਾਲ,  ਸੰਜੀਵ ਭਗਤ ਆਦਿ ਆਗੂ ਹਾਜਰ ਸਨ।

Jeeo Punjab Bureau

Leave A Reply

Your email address will not be published.