CM ਦੇ ਫਾਰਮ ਹਾਊਸ਼ ਦਾ ਘਿਰਾਓ ਕਰਨ ਜਾ ਰਹੇ SAD ਅਤੇ BSP ਦੇ ਆਗੂਆਂ ਉਤੇ ਪੁਲਿਸ ਨੇ ਕੀਤੀ ਲਾਠੀਚਾਰਜ

ਜੀਓ ਪੰਜਾਬ

ਚੰਡੀਗੜ੍ਹ, 15 ਜੂਨ

ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਫਾਰਮ ਹਾਊਸ਼ ਦਾ ਘਿਰਾਓ ਕਰਨ ਜਾਂਦੇ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਐਨ ਕੇ ਸ਼ਰਮਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਮਜੀਠੀਆ ਅਤੇ ਜਸਬੀਰ ਸਿੰਘ ਗੜੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਦੀ ਕੈਪਟਨ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਮੰਤਰੀ ਅਤੇ ਕਾਂਗਰਸੀ ਆਗੂ ਪੰਜਾਬ ਨੂੰ ਲੁੱਟਕੇ ਖਾ ਗਏ ਹਨ।

ਆਗੂਆਂ ਨੇ ਕਿਹਾ ਕਿ ਕੈਪਟਨ ਦੇ ਮੰਤਰੀ ਦਲਿਤ ਵਿਦਿਆਰਥੀਆਂ ਦੇ ਵਜੀਫੇ ਦਾ ਪੈਸਾ ਖਾ ਗਏ, ਜਿਸ ਕਾਰਨ ਹੁਣ ਉਨ੍ਹਾਂ ਦੇ ਰੋਲ ਨੰਬਰ ਰੋਕੇ ਜਾ ਰਹੇ ਹਨ। ਸਿਹਤ ਮੰਤਰੀ ਵੱਲੋਂ ਵੈਕਸੀਨ ਵਿੱਚ ਕੀਤੇ ਗਏ ਘਪਲੇ ਦੀ ਸਰਕਾਰ ਜਾਂਚ ਕਰਾਉਣ ਦੀ ਬਜਾਏ ਉਨ੍ਹਾਂ ਨੂੰ ਬਚਾਉਣ ਲੱਗੀ ਹੈ।

ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਵੀ ਪੁਲਿਸ ਗ੍ਰਿਫਤਾਰ ਕਰਕੇ ਲੈ ਗਈ ਹੈ। ਬਿਕਰਮ ਸਿੰਘ ਮਜੀਠੀਆ ਨੂੰ ਵੀ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ। ਅਕਾਲੀ ਅਤੇ ਬਤਪਾ ਵਰਕਰਾਂ ਉੱਪਰ ਲਗਾਤਾਰ ਅੱਧਾ ਘੰਟਾ ਪਾਣੀ ਦੀਆਂ ਬੁਛਾੜਾਂ ਕੀਤੀਆ ਗਈਆਂ।

Jeeo Punjab Bureau

Leave A Reply

Your email address will not be published.