ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ Ravneet Bittu ਨਿੱਜੀ ਤੌਰ ‘ਤੇ ਤਲਬ

ਜੀਓ ਪੰਜਾਬ

ਚੰਡੀਗੜ, 16 ਜੂਨ:

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਇੱਕ ਮਾਮਲੇ ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ  22 ਜੂਨ 2021 ਨੂੰ ਸਵੇਰੇ 11:30 ਵਜੇ  ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪਵਨ ਕੁਮਾਰ ਟੀਨੂੰ ਵਲੋਂ ਇੱਕ ਇਤਰਾਜ਼ ਯੋਗ ਵਾਇਰਲ ਵੀਡੀਓ ਅਤੇ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਖਬਰਾਂ ਸਬੰਧੀ ਸ਼ਿਕਾਇਤ   ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕੀਤੀ ਗਈ ਸੀ ।

ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ -2004 ‘ ਦੀ ਧਾਰਾ 12 (2)  ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧ  ਵਿੱਚ 22-06-2021 ਨੂੰ ਸਵੇਰੇ 11:30 ਵਜੇ  ਸੁਣਵਾਈ ਨਿਰਧਾਰਿਤ ਕੀਤੀ ਗਈ ਹੈ ।

Jeeo Punjab Bureau

Leave A Reply

Your email address will not be published.