CBSE ਵੱਲੋਂ 12ਵੀਂ ਕਲਾਸ ਦਾ ਨਤੀਜਾ 31 ਜੁਲਾਈ ਨੂੰ

ਜੀਓ ਪੰਜਾਬ

ਨਵੀਂ ਦਿੱਲੀ, 17 ਜੂਨ,

ਸੀਬੀਐਸਈ ਵੱਲੋਂ 12ਵੀਂ ਕਲਾਸ ਦਾ ਨਤੀਜਾ 31 ਜੁਲਾਈ ਨੂੰ ਐਲਾਨਿਆ ਜਾਵੇਗਾ। ਇਹ ਨਤੀਜਾ 10ਵੀਂ, 11ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਅਧਾਰ ਉਤੇ 30:30:40 ਫਾਰਮੂਲੇ ਮੁਤਾਬਕ ਤਿਆਰ ਕੀਤਾ ਜਾਵੇਗਾ। ਸੀਬੀਐਸਈ ਵੱਲੋਂ ਅੱਜ ਸੁਪਰੀਮ ਕੋਰਟ ਵਿੱਚ ਦੱਸਿਆ ਗਿਆ ਕਿ 11ਵੀਂ ਕਲਾਸ ਦੇ ਸਾਲਾਨਾ ਪ੍ਰੀਖਿਆਵਾਂ ਵਿੱਚੋਂ 30 ਫੀਸਦੀ ਅੰਕ, 10ਵੀਂ, 11ਵੀਂ ਅਤੇ 12ਵੀਂ ਦੇ ਤਿੰਨਾਂ ਵਿੱਚੋਂ 10-10 ਅੰਕ ਅਤੇ 12ਵੀਂ ਕਲਾਸ ਦੀਆਂ ਯੂਨਿਟ ਟੈਸਟ, ਸਿਮਾਹੀ ਪ੍ਰੀਖਿਆ ਅਤੇ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਦੇ 40 ਫੀਸਦੀ ਅੰਕਾਂ ਦੇ ਆਧਾਰ ਉਤੇ ਨਤੀਜਾ ਤਿਆਰ ਕੀਤਾ ਜਾਵੇਗਾ।

Jeeo Punjab Bureau

Leave A Reply

Your email address will not be published.