Punjab CM ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਸਤਿਕਾਰ ਵਿਚ ਇਕ ਦਿਨਾ ਸਰਕਾਰੀ ਸੋਗ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰਨ ਦਾ ਐਲਾਨ

93

ਜੀਓ ਪੰਜਾਬ

ਚੰਡੀਗੜ੍ਹ, 19 ਜੂਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਮਹਾਨ ਅਥਲੀਟ ਮਿਲਖਾ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ।

ਦੱਸਣਯੋਗ ਹੈ ਕਿ ‘ਉਡਣਾ ਸਿੱਖ’ ਮਿਲਖਾ ਸਿੰਘ ਬੀਤੀ ਦੇਰ ਰਾਤ ਪੀ.ਜੀ.ਆਈ. ਵਿਖੇ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਨਾਲ ਜੂਝਦੇ ਹੋਏ ਚੱਲ ਵਸੇ।

ਮਹਾਨ ਸਪੂਤ ਮਿਲਖਾ ਸਿੰਘ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ।

Jeeo Punjab Bureau

Leave A Reply

Your email address will not be published.