ਰੁਜ਼ਾਗਰ ਦੀ ਮੰਗ ਨੂੰ ਲੈ Chandigarh ਜਾ ਰਹੇ ਬੇਰੁਜ਼ਗਾਰਾਂ ਨੂੰ ਜ਼ੀਰਕਪੁਰ Police ਨੇ ਘੇਰਿਆ

30

ਜੀਓ ਪੰਜਾਬ

ਚੰਡੀਗੜ੍ਹ, 19 ਜੂਨ

ਰੁਜ਼ਾਗਰ ਦੀ ਮੰਗ ਨੂੰ ਲੈ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਅੱਜ ਜਦੋਂ ਕਿਸੇ ਪ੍ਰੋਗਰਾਮ ਦੇ ਲਈ ਚੰਡੀਗੜ੍ਹ ਜਾ ਰਹੇ ਸਨ, ਤਾਂ ਰਸਤੇ ਵਿੱਚ ਜ਼ੀਰਕਪੁਰ ਦੇ ਨਾਭਾ ਸਾਹਿਬ ਗੁਰਦੁਆਰਾ ਕੋਲ ਪਹੁੰਚੀ ਵੱਡੀ ਪੁਲਿਸ ਨੇ ਘੇਰ ਲਿਆ। ਸੰਘਰਸ਼ਕਾਰੀ ਅਧਿਆਪਕਾਂ ਨੇ ਕਿਹਾ ਕਿ ਉਹ ਅੱਗੇ ਜਾ ਰਹੇ ਸਨ ਤਾਂ ਰਸਤੇ ਵਿਚੋਂ ਗੁਰੂ ਘਰ ਲੰਗਰ ਖਾਣ ਲਈ ਰੁੱਕੇ ਸਨ। ਇਸ ਮੌਕੇ ਵੱਡੀ ਗਿਣਤੀ ਪੁਲਿਸ ਪਹੁੰਚ ਗਈ। ਪੁਲਿਸ ਵੱਲੋਂ ਉਨ੍ਹਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਘਰ ਘਰ ਰੁਜ਼ਾਗਰ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੇ ਪੱਲੇ ਕੁਝ ਨਹੀਂ ਪਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੇਰੁਜ਼ਾਗਰ ਅਧਿਆਪਕਾਂ ਦਾ ਸਿੱਖਿਆ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪੱਕਾ ਧਰਨਾ ਚਲ ਰਿਹਾ ਹੈ। ਇਕ ਅਧਿਆਪਕ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਟਾਵਰ ਉਤੇ ਚੜ੍ਹਿਆ ਹੋਇਆ ਹੈ। ਬੀਤੇ ਕੱਲ੍ਹ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਘਿਰਾਓ ਵੀ ਕੀਤਾ ਗਿਆ ਸੀ, ਜਿਨ੍ਹਾਂ ਨੂੰ ਗੱਡੀ ਵਿੱਚੋਂ ਉਤਰਕੇ ਪੈਦਲ ਜਾਣਾ ਪਿਆ।

Jeeo Punjab Bureau

Leave A Reply

Your email address will not be published.